Siri Guru Singh Sabha Croydon

Siri Guru Singh Sabha Croydon

176 St James Road, Croydon, Surrey CR0 2BU
Telephone No 020 8688 8155 – Registered Charity Number 282163

Today’s hukamnama 20.05.20

ਧਨਾਸਰੀ ਮਹਲਾ ੫ ॥
dhanaasaree mahalaa panjavaa ||
Dhanaasaree, Fifth Mehla:

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥
aaukhee ghaRee na dhekhan dheiee apanaa biradh samaale || haath dhei raakhai apane kau saas saas pratipaale ||1||
ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ । ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ।੧।
He does not let His devotees see the difficult times; this is His innate nature. Giving His hand, He protects His devotee; with each and every breath, He cherishes him. ||1||

ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥
prabh siau laag rahio meraa cheet || aadh a(n)t prabh sadhaa sahaiee dha(n)n hamaaraa meet || rahaau || man bilaas bhe saahib ke acharaj dhekh baddaiee || har simar simar aanadh kar naanak prabh pooran paij rakhaiee ||2||15||46||
ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ । ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ । ਹੇ ਨਾਨਕ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ । (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ।੨।੧੫।੪੬।
My consciousness remains attached to God. In the beginning, and in the end, God is always my helper and companion; blessed is my friend. ||Pause|| My mind is delighted, gazing upon the marvellous, glorious greatness of the Lord and Master. Remembering, remembering the Lord in meditation, Nanak is in ecstasy; God, in His perfection, has protected and preserved his honor. ||2||15||46||

Sri Guru Granth Sahib Ji – 682 Guru Arjan Dev Ji Raag Dhanaasree

Make a Donation to Gurdwara

All donations are made directly to Siri Guru Singh Sabha via Charity's Paypal Account excluding PayPal's fees