Siri Guru Singh Sabha Croydon

Siri Guru Singh Sabha Croydon

176 St James Road, Croydon, Surrey CR0 2BU
Telephone No 020 8688 8155 – Registered Charity Number 282163

Todays hukamnama 23.05.20

ਟੋਡੀ ਮਹਲਾ ੫ ॥
Toddee mahalaa panjavaa ||
Todee, Fifth Mehla:

ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
rasanaa gun gopaal nidh gain || saa(n)t sahaj rahas man aupajio sagale dhookh palain ||1|| rahaau ||
ਹੇ ਭਾਈ! (ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ ।੧।ਰਹਾਉ।
My tongue sings the Praises of the Lord of the world, the ocean of virtue. Peace, tranquility, poise and delight well up in my mind, and all sorrows run away. ||1||Pause||

ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥
jo maageh soiee soiee paaveh sev har ke charan rasain || janam maran dhuhahoo te chhooTeh bhavajal jagat tarain ||1||
ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੧।
Whatever I ask for, I receive; I serve at the Lord’s feet, the source of nectar. I am released from the bondage of birth and death, and so I cross over the terrifying world-ocean. ||1||

ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥
khojat khojat tat beechaario dhaas govi(n)dh parain || abinaasee khem chaaheh je naanak sadhaa simar naarain ||2||5||10||
ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ । ਹੇ ਨਾਨਕ! (ਆਖ—ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ ।੨।੫।੧੦।
Searching and seeking, I have come to understand the essence of reality; the slave of the Lord of the Universe is dedicated to Him. If you desire eternal bliss, O Nanak, ever remember the Lord in meditation. ||2||5||10||

Sri Guru Granth Sahib Ji – 713 Guru Arjan Dev Ji Raag Todee

Make a Donation to Gurdwara

All donations are made directly to Siri Guru Singh Sabha via Charity's Paypal Account excluding PayPal's fees