Siri Guru Singh Sabha Croydon

Siri Guru Singh Sabha Croydon

176 St James Road, Croydon, Surrey CR0 2BU
Telephone No 020 8688 8155 – Registered Charity Number 282163

Today’s hukamnama

ਧਨਾਸਰੀ ਮਹਲਾ ੫ ॥
dhanaasaree mahalaa panjavaa ||
Dhanaasaree, Fifth Mehla:

ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
jaa kau har ra(n)g laago is jug meh so kaheeat hai sooraa || aatam jinai sagal vas taa kai jaa kaa satigur pooraa ||1||
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
He alone is called a warrior, who is attached to the Lord’s Love in this age. Through the Perfect True Guru, he conquers his own soul, and then everything comes under his control. ||1||

ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
ttaakur gaieeaai aatam ra(n)g || saranee paavan naam dhiaavan sahaj samaavan sa(n)g ||1|| rahaau ||
ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ—ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ।੧।ਰਹਾਉ
Sing the Praises of the Lord and Master, with the love of your soul. Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||

ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
jan ke charan vaseh merai heearai sa(n)g puneetaa dhehee || jan kee dhoor dheh kirapaa nidh naanak kai sukh ehee ||2||4||35||
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ ।੨।੪।੩੫।
The feet of the Lord’s humble servant abide in my heart; with them, my body is made pure. O treasure of mercy, please bless Nanak with the dust of the feet of Your humble servants; this alone brings peace. ||2||4||35||

Sri Guru Granth Sahib Ji – 679 Guru Arjan Dev Ji Raag Dhanaasree

Make a Donation to Gurdwara

All donations are made directly to Siri Guru Singh Sabha via Charity's Paypal Account excluding PayPal's fees